ke-logo
SB SCHOOL
Blog Jandu Singha Kartarpur Lambra Local News Punjab

ਅਧਿਆਪਕ ਦਿਵਸ ਮੌਕੇ ਕੀਤਾ ਅਧਿਆਪਕਾਂ ਦਾ ਸਨਮਾਨ

KARTARPUR EXCLUSIVE (PARDEEP KUMAR) | ਸੰਤ ਬਾਬਾ ਓਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ, ਕਾਲਾ ਬਾਹੀਆਂ (ਜਲੰਧਰ) ਵਿਖੇ ਅਧਿਆਪਕ ਦਿਵਸ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪੂਰਨਿਆਂ ਤੇ ਚਲਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਅਮਰੀਕ ਸਿੰਘ ਨੇ ਕਿਹਾ ਕਿ ਅਧਿਆਪਕ ਦੀ ਦਿੱਤੀ ਸਹੀ ਸਿੱਖਿਆ ਵਿਦਿਆਰਥੀਆਂ ਨੂੰ ਆਪਣੀ ਚਾਹੀ ਮੰਜ਼ਿਲ ਵੱਲ ਲੈ ਜਾਂਦੀ ਹੈ।ਅਧਿਆਪਕ ਵਿਦਿਆਰਥੀਆਂ ਲਈ ਜੀਵਨ ਵਿੱਚ ਚਾਨਣ ਮੁਨਾਰੇ ਵਾਂਗ ਹੁੰਦੇ ਹਨ। ਉਨ੍ਹਾਂ ਨੇ ਅਧਿਆਪਕ ਦਿਵਸ ਮੌਕੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਚੇਅਰਮੈਨ ਸ. ਸਤਨਾਮ ਸਿੰਘ ਅਤੇ ਪ੍ਰਧਾਨ ਸ਼੍ਰੀ ਚਰਨਾ ਰਾਮ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਕਿਹਾ।
ਸਕੂਲ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਕੂਲ ਵਿਦਿਆਰਥੀਆਂ ਨੇ ਆਪਣੇ ਵੱਲੋਂ ਬਣਾਏ ਅਧਿਆਪਕਾਂ ਲਈ ਸ਼ੁਭ ਕਾਮਨਾਵਾਂ ਵਾਲੇ ਕਾਰਡ ਅਧਿਆਪਕਾਂ ਨੂੰ ਦਿੱਤੇ। ਇਸ ਮੌਕੇ ਚੇਅਰਮੈਨ ਸ. ਸਤਨਾਮ ਸਿੰਘ, ਪ੍ਰਧਾਨ ਸ਼੍ਰੀ ਚਰਨਾ ਰਾਮ, ਮੈਂਬਰ ਚਰਨ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਰਵਿੰਦਰ ਪਾਲ, ਗੇਂਦੀ ਰਾਮ, ਮੈਨੇਜਿੰਗ ਡਾਇਰੈਕਟਰ ਸ. ਅਮਰੀਕ ਸਿੰਘ, ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਮੈਡਮ ਸੀਮਾ, ਅਤੇ ਸਕੂਲ ਸਟਾਫ਼ ਹਾਜ਼ਰ ਸੀ।

LEAVE A RESPONSE

Your email address will not be published. Required fields are marked *