ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
KARTARPUR EXCLUSIVE (PARDEEP KUMAR) | ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸੁਖਵੀਰ ਰੂਬੀ ਦੀ ਦੇਖ-ਰੇਖ ਹੇਠ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੁਆਰਾ ਅੰਮ੍ਰਿਤਾ ਪ੍ਰੀਤਮ ਦੇ ਜਨਮਦਿਨ ਨੂੰ ਸਮਰਪਿਤ ਪ੍ਰੋਗਰਾਮਕਰਵਾਇਆ ਗਿਆ| ਇਸ ਮੌਕੇ ਪ੍ਰੋ. ਸੁਖਵੀਰ ਰੂਬੀ ਨੇ ਦੱਸਿਆ ਕਿ ਅੰਮ੍ਰਿਤਾ ਪ੍ਰੀਤਮ ਪੰਜਾਬੀ ਸਾਹਿਤ ਜਗਤ ਦੀ ਉੱਘੀ ਕਵਿਤਰੀ ਹੋਈ ਹੈ ਜਿਸ ਨੇ ਮਾਂ-ਬੋਲੀ ਪੰਜਾਬੀ ਦੀ ਵਿਲੱਖਣ ਸੇਵਾ ਕੀਤੀ| ਉਨ੍ਹਾਂ ਦੱਸਿਆ ਕਿ ਅੰਮ੍ਰਿਤਾ ਪ੍ਰੀਤਮ ਦੀਆਂ ਬਹੁਤ ਸਾਰੀਆਂ ਰਚਨਾਵਾਂ
ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦਤ ਵੀ ਹੋ ਚੁੱਕੀਆਂ ਹਨ ਅਤੇ ਸਾਹਿਤ ਜਗਤ ਵਿਚ ਉਹਨਾਂ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਸਮੇਂ-ਸਮੇਂ ਵੱਖ-ਵੱਖ ਅਵਾਰਡ ਤੇ ਸਨਮਾਨ ਦੇ ਕੇ ਉਹਨਾਂ ਨੂੰ ਨਵਾਜਿਆ ਗਿਆ| ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਦੁਆਰਾ ਕਵਿਤਾ ਉਚਾਰਣ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ| ਕਵਿਤਾ ਉਚਾਰਣ ਮੁਕਾਬਲੇ ਵਿਚ ਰਮਨਦੀਪ ਕੌਰ, ਸੁਮਨ, ਮਨਦੀਪ ਕੌਰ ਤੇ ਪੇਂਟਿੰਗ ਮੁਕਾਬਲੇ ਵਿਚ ਸੁਖਪ੍ਰੀਤ ਸਿੰਘ, ਕੁਲਦੀਪ ਕੌਰ ਤੇ ਦਿਲਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ| ਇਸ ਮੌਕੇ ਅੰਮ੍ਰਿਤਾ ਪ੍ਰੀਤਮ ਦੇ ਪ੍ਰਸਿੱਧ ਨਾਵਲ ‘ਪਿੰਜਰ’ ਦੀ ਕਹਾਣੀ ਦਾ ਮੰਚਨ ਕਰਵਾਇਆ ਗਿਆ| ਇਸ ਮੌਕੇ ਪ੍ਰੋ. ਕਮਲੇਸ਼ ਰਾਣੀ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਤੇ ਸਾਹਿਤ ਰਚਨਾ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾਙ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ|
ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਪ੍ਰੋਗਰਾਮ
Leave a Comment
Leave a Comment