ke-logo
guru
Dharam Kartarpur Local News Punjab

ਤੱਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਜਾ ਰਹੇ ਵਿਸ਼ਾਲ ਨਗਰ ਕੀਰਤਨ ਦਾ ਕਰਤਾਰਪੁਰ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ

KARTARPUR EXCLUSIVE (PARDEEP KUMAR) | ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ 450 ਸਾਲਾ ਗੁਰਗੱਦੀ ਨੂੰ ਸਮਰਪਿਤ ਤੱਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਜਾ ਰਹੇ ਵਿਸ਼ਾਲ ਨਗਰ ਕੀਰਤਨ ਦਾ ਕਰਤਾਰਪੁਰ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਗਰ ਕੀਰਤਨ ਦੀਆ ਸੰਗਤਾਂ ਨੂੰ ਚਾਹ ਪਕੌੜੇ ਅਤੇ ਕੋਲਡ ਡਰਿੰਕ ਅਤੇ ਠੰਡਾ ਜਲ ਵਰਤਾਈਆਂ ਗਿਆ।

ਇਸ ਮੌਕੇ ਪੰਜ ਪਿਆਰੇ ਨੂੰ ਸਿਰਪਾਓ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ । ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਬਲਵਿੰਦਰ ਸਿੰਘ ਤਿਮੋਵਾਲ, ਮੈਨੇਜਰ ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਰਿੰਕੂ, ਪ੍ਰਚਾਰਕ ਫਰਿਆਦ ਸਿੰਘ, ਪ੍ਰਚਾਰਕ ਭਾਈ ਮਨਜੀਤ ਸਿੰਘ, ਪ੍ਰਚਾਰਕ ਸਰਵਣ ਸਿੰਘ, ਕਵੀਸ਼ਰ ਕੁਲਜੀਤ ਸਿੰਘ, ਸੁੱਚਾ ਸਿੰਘ ਭੁੱਲਰ, ਕੁਲਵਿੰਦਰ ਸਿੰਘ ਲੁੱਡੀ, ਸਤਨਾਮ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਜਗਜੀਤ ਸਿੰਘ, ਰਸ਼ਪਾਲ ਸਿੰਘ, ਜਗਦੀਪ ਸਿੰਘ, ਤਨਵੀਰ ਸਿੰਘ, ਸਰਬਜੋਤ ਸਿੰਘ, ਸੁਖਰਾਜ ਸਿੰਘ, ਪ੍ਰਭਜੋਤ ਸਿੰਘ ਚੰਨ, ਮਨੀਕਰਨ ਸਿੰਘ, ਰਣਧੀਰ ਸਿੰਘ, ਗੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਬਲਬੀਰ ਸਿੰਘ ,ਬਲਵਿੰਦਰ ਕੌਰ,ਰਣਜੀਤ ਕੌਰ, ਕੁਲਵੰਤ ਕੌਰ, ਹੋਰ ਵੀ ਵਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

LEAVE A RESPONSE

Your email address will not be published. Required fields are marked *