ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ
KARTARPUR EXCLUSIVE (PARDEEP KUMAR) |ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ
ਕਾਲਜ, ਕਰਤਾਰਪੁਰ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤੇ ਡਾ. ਸੁਚੇਤਾ ਰਾਣੀ ਦੀ ਦੇਖ-ਰੇਖ ਹੇਠ ਪ੍ਰਤਿਭਾ ਖੋਜ ਮੁਕਾਬਲੇ (2024-25) ਕਰਵਾਏ ਗਏ, ਜਿਸ ਵਿਚ ਭਾਸ਼ਣ, ਕਵਿਤਾ ਉਚਾਰਣ, ਮਹਿੰਦੀ, ਲੋਕ-ਗੀਤ, ਪੋਸਟਰ ਮੇਕਿੰਗ, ਕੌਲਾਜ ਮੇਕਿੰਗ, ਰੰਗੋਲੀ, ਕਾਰਟੂਨਿੰਗ, ਗਿਧਾ, ਭੰਗੜਾ, ਸਕਿੱਟ, ਕੁਇਜ਼, ਸਮੂਹ ਗੀਤ, ਕਵੀਸ਼ਰੀ, ਪਹਿਰਾਵਾ ਪ੍ਰਦਰਸ਼ਨੀ, ਫ਼ੋਟੋਗ੍ਰਾਫੀ ਆਦਿ ਦੇ ਮੁਕਾਬਲੇ ਕਰਵਾਏ ਗਏਙ ਇਹਨਾਂ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾਙ ਇਸ ਮੌਕੇ ਮੰਚ ਦਾ ਸੰਚਾਲਨ ਬੀ.ਕਾਮ ਭਾਗ ਤੀਜਾ ਦੀਆਂ ਵਿਦਿਆਰਥਣਾਂ ਰੀਆ ਅਤੇ ਗੁਰਸ਼ਰਨਪ੍ਰੀਤ ਕੌਰ ਨੇ ਕੀਤਾ |
ਇਸ ਮੌਕੇ ਡਾ. ਸੁਚੇਤਾ ਰਾਣੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਹਰੇਕ ਵਿਦਿਆਰਥੀ ਵਿਚ ਕੋਈ ਨਾ ਕੋਈ ਹੁਨਰ ਜ਼ਰੂਰ ਹੁੰਦਾ ਹੈ, ਲੋੜ ਹੈ ਇਸ ਨੂੰ ਪਹਿਚਾਨਣ ਦੀ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਤਾਂ ਜੋ ਉਨ੍ਹਾਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਹੋ ਸਕੇ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |