ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਕੌਮੀ ਖੇਡ ਦਿਵਸ ਮਨਾਇਆ ਗਿਆ
KARTARPUR EXCLUSIVE (PARDEEP KUMAR) | ਅੱਜ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰੋ. ਰਾਜਬੀਰ ਸਿੰਘ ਅਸਿਸਟੈਂਟ ਪ੍ਰੋਫ਼ੈਸਰ ਇਨ ਫਿਜ਼ੀਕਲ ਐਜ਼ੂਕੇਸ਼ਨ ਦੀ ਯੋਗ ਅਗਵਾਈ ਹੇਠ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ ਗਿਆ। ਜਿਸ ਵਿਚ ਪ੍ਰੋ. ਰਾਜਬੀਰ ਸਿੰਘ ਵੱਲੋਂ ਕੌਮੀ ਦਿਵਸ ਦੇ ਮਹੱਤਵ ਬਾਰੇ ਦੱਸਦੇ ਹੋਏ ਵਿਿਦਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਿਦਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਕਾਲਜ ਵਿੱਚ ਕਰਾਸ ਕੰਟਰੀ, ਪੋਸਟਰ ਮੇਕਿੰਗ ਆਦਿ ਮੁਕਾਬਲੇ ਕਰਵਾਏ ਗਏ।
ਜਿਸ ਵਿਚ ਵਿਿਦਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਰਾਸ ਕੰਟਰੀ ਵਿਚ ਜੇਤੂ ਰਹਿਣ ਵਾਲੇ ਵਿਿਦਆਰਥੀਆਂ ਅਤੇ ਜ਼ੋਨਲ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਜੀ ਨੇ ਜੇਤੂ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।