ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਕੈਂਪ ਲਗਾਇਆ ਗਿਆ

KARTARPUR EXCLUSIVE (PARDEEP KUMAR) 02-05-2025 | ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ| ਇਸ ਕੈਂਪ ਵਿਚ ਲਗਭਗ 50 ਵਲੰਟੀਅਰਜ਼ ਨੇ ਹਿੱਸਾ ਲਿਆ| ਇਸ ਕੈਂਪ ਦੌਰਾਨ ਵਲੰਟੀਅਰਜ਼ ਦੁਆਰਾ ਕਾਲਜ ਕੈਂਪਸ ਦੀ ਸਾਫ਼-ਸਫਾਈ ਕੀਤੀ ਗਈ ਅਤੇ ਆਲੇ-ਦੁਆਲੇ ਦੀ ਸਾਂਭ-ਸੰਭਾਲ ਅਤੇ ਸਵੱਛਤਾ ਦਾ ਸੰਦੇਸ਼ ਦਿੱਤਾ ਗਿਆ|
ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਐਨ.ਐਸ.ਐਸ. ਵਿਭਾਗ ਵੱਲੋਂ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਕਿਹਾ ਕਿ ਕੌਮੀ ਸੇਵਾ ਯੋਜਨਾ ਕੈਂਪਾਂ ਦੀ ਹਰ ਇੱਕ ਵਿਦਿਆਰਥੀ ਦੇ ਜੀਵਨ ਵਿਚ ਬਹੁਤ ਅਹਿਮ ਭੂਮਿਕਾ ਹੈ ਅਤੇ ਹਰ ਵਿਦਿਆਰਥੀ ਨੂੰ ਇਹਨਾਂ ਦਾ ਹਿੱਸਾ ਬਣਨਾ ਚਾਹੀਦਾ ਹੈ|


