
KARTARPUR EXCLUSIVE (PARDEEP KUMAR) 05-09-2025 | ਐਮ.ਐਲ.ਏ ਕਰਤਾਰਪੁਰ ਬਲਕਾਰ ਸਿੰਘ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਸੀ.ਐਚ.ਸੀ. ਕਰਤਾਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਿਹਤ ਸੇਵਾਂਵਾ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਮਰੀਜਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹਾਲਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਵੱਲੋਂ ਸੀ.ਐਚ.ਸੀ. ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟਾਈ ਗਈ।

ਇਸ ਉਪਰੰਤ ਐਮ.ਐਲ.ਏ. ਬਲਕਾਰ ਸਿੰਘ ਵੱਲੋਂ ਹਸਪਤਾਲਾ ਦੇ ਸਟਾਫ ਨੂੰ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਾਫ-ਸਫਾਈ ਦਾ ਅਤੇ ਲੋੜਿੰਦੀਆਂ ਦਵਾਈਆਂ ਦਾ ਪ੍ਰਬੰਧ ਪੂਰਾ ਹੋਣਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਤੋਂ ਬਾਹਰ ਦੀ ਦਵਾਈ ਨਾ ਲਿਖੀ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣ ਅਤੇ ਮਰੀਜਾਂ ਪ੍ਰਤੀ ਨਰਮੀ ਭਰੀਆ ਵਤੀਰਾ ਰੱਖਿਆ ਜਾਵੇ। ਇਸ ਦੌਰਾਨ ਉਨ੍ਹਾਂ ਵਲੋਂ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆ ਜਾ ਰਹਿਆਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਪੂਨਮ ਸ਼ੇਖੜੀ, ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।


