KARTARPUR EXCLUSIVE (PARDEEP KUMAR) | ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਦੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਤੇ ਇਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਕਮਲੇਸ਼ ਰਾਣੀ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦਾ ਕਾਂਜਲੀ ਵੈਟਲੈਂਡ ਦਾ ਵਿਦਿਅਕ ਟੂਰ ਕਰਵਾਇਆ ਗਿਆ| ਇਹ ਪ੍ਰੋਗਰਾਮ ਮਨਿਸਟਰੀ ਆਫ ਵਾਤਾਵਰਨ ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ| ਇਸ ਵਿਦਿਅਕ ਟੂਰ ਦਾ ਮਨੋਰਥ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨਾ ਤੇ ਜੰਗਲੀ ਜੀਵਾਂ ਪ੍ਰਤੀ ਦਇਆ ਭਾਵਨਾ ਰੱਖਣਾ ਤੇ ਕੁਦਰਤੀ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਉਨਾਂ ਨੂੰ ਜਾਗਰੂਕ ਕਰਨਾ ਸੀ |ਵਿਦਿਆਰਥੀਆਂ ਨੇ ਝੀਲ, ਵੱਖ-ਵੱਖ ਤਰ੍ਹਾਂ ਦੇ ਪੰਛੀ, ਜਾਨਵਰ ਦੇਖੇ ਅਤੇ ਕੁਦਰਤੀ ਵਾਤਾਵਰਨ ਦਾ ਆਨੰਦ ਮਾਣਿਆ ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਸਹਾਈ ਹੁੰਦੇ ਹਨ|