ਅੱਗ ਲੱਗਣ ਕਾਰਨ ਆਸ਼ਿਆਨੇ ਗੁਆ ਦੇਣ ਵਾਲੇ ਗਰੀਬ ਪਰਿਵਾਰਾਂ ਦੀ ਮਦਦ ਲਈ ਪਹੁੰਚਿਆ ਪ੍ਰਸ਼ਾਸਨ

ਵਿਧਾਇਕ ਬਲਕਾਰ ਸਿੰਘ ਨੇ ਪੀੜਤਾਂ ਨੂੰ ਰਾਸ਼ਨ ਤੇ ਹਾਈਜੀਨ ਕਿੱਟਾਂ ਵੰਡੀਆਂ

KARTARPUR EXCLSUIVE(PARDEEP KUMAR) | ਕਰਤਾਰਪੁਰ ਤੋਂ ਕਪੂਰਥਲਾ ਰੋਡ ’ਤੇ ਸੜਕ ਕਿਨਾਰੇ ਝੁੱਗੀਆਂ ਨੂੰ ਅੱਗ ਲੱਗ ਜਾਣ ਕਾਰਨ ਪ੍ਰਭਾਵਿਤ ਹੋਏ ਗਰੀਬ ਪਰਿਵਾਰਾਂ ਨੂੰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਮਦਦ ਪਹੁੰਚਾਈ ਗਈ।  ਇਸ ਮੌਕੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਪੀੜਤ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਸੁਸਾਇਟੀ ਵੱਲੋਂ ਭੇਜੇ ਗਏ ਰਾਸ਼ਨ ਦੇ ਪੈਕੇਟ ਅਤੇ ਹਾਈਜੀਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਮਜ਼ਦੂਰ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਵੀ ਮੌਜੂਦ ਸਨ।