ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਅੰਤਰ-ਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਮਨਾਇਆ ਗਿਆ
KARTARPUR EXCLUSIVE (PARDEEP KUMAR) 25-04-2025 | ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਅੰਗ੍ਰੇਜ਼ੀ ਵਿਭਾਗ ਦੇ ਪ੍ਰੋ. ਸੋਨਮਦੀਪ ਕੌਰ ਅਤੇ ਪ੍ਰੋ. ਜਤਿੰਦਰ ਕੌਰ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਮਨਾਇਆ ਗਿਆ|

ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ- ਸਪੈਲ-ਬੀ, ਕੈਲੀਗ੍ਰਾਫੀ, ਪੋਸਟਰ ਮੇਕਿੰਗ ਅਤੇ ਫਿਊਜ਼ਨ ਡਾਂਸ ਕਰਵਾਏ ਗਏ| ਇਹਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ| ਸਪੈਲ-ਬੀ ਦੇ ਮੁਕਾਬਲੇ ਵਿਚ ਹਰਮਨ, ਰਿਸ਼ਬ ਤੇ ਵੈਸ਼ਨਵੀ ਪਹਿਲੇ ਸਥਾਨ ‘ਤੇ, ਨਵਜੋਤ, ਚੰਦਨ ਤੇ ਭਾਵਨਾ ਦੂਜੇ ਸਥਾਨ ‘ਤੇ ਅਤੇ ਸਿਮਰਨ, ਜਤਿਨ ਤੇ ਸੁਖਵਿੰਦਰ ਨੇ ਤੀਸਰਾ ਸਥਾਨ ਹਾਸਿਲ ਕੀਤਾ| ਕੈਲੀਗ੍ਰਾਫ਼ੀ ਦੇ ਮੁਕਾਬਲੇ ਵਿਚ ਨਵਜੋਤ, ਦਿਸ਼ਾ ਤੇ ਪ੍ਰਭਨੀਤ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ| ਪੋਸਟਰ ਮੇਕਿੰਗ ਵਿਚ ਦਿਲਪ੍ਰੀਤ ਸਿੰਘ ਜੇਤੂ ਰਿਹਾ, ਫਿਊਜ਼ਨ ਡਾਂਸ ਵਿਚ ਲਵਪ੍ਰੀਤ ਤੇ ਪਵਨਪ੍ਰੀਤ ਨੇ ਪਹਿਲਾ ਸਥਾਨ ਹਾਸਲ ਕੀਤਾ|
ਇਸ ਮੌਕੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਅੰਗਰੇਜ਼ੀ ਵਿਭਾਗ ਅਤੇ ਸਮੂਹ ਵਿਦਿਆਰਥੀਆਂ ਨੂੰ ਅੰਤਰ-ਰਾਸ਼ਟਰੀ ਅੰਗਰੇਜ਼ੀ ਭਾਸ਼ਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਭਵਿੱਖ ਵਿਚ ਵੀ ਇਹੋ ਜਿਹੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ| ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ|

