ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

KARTARPUR EXCLUSIVE (PARDEEP KUMAR) | ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਦੇਖ -ਰੇਖ ਹੇਠ  ਕਾਲਜ ਦੇ ਐਨ.ਐਸ.ਐਸ  ਵਿਭਾਗ  ਦੁਆਰਾ “ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਮੌਕੇ ਐਨ ਐਸ ਐਸ ਵਿਭਾਗ ਦੇ ਪ੍ਰੋਗਰਾਮ ਅਫਸਰ ਪ੍ਰੋ. ਕਮਲੇਸ਼ ਰਾਣੀ ਨੇ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਵਰਤੋਂ ਅਤੇ ਇਸ ਦੇ ਸਮਾਜ ਉੱਪਰ ਪੈ ਰਹੇ ਮਾੜੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸੰਯੁਕਤ ਰਾਸ਼ਟਰ ਸੰਘ ਵਲੋਂ ਸਾਲ 1987 ਵਿੱਚ ਹਰ ਸਾਲ 26 ਜੂਨ ਨੂੰ ਕੌਮਾਂਤਰੀ ਪੱਧਰ ‘ਤੇ ਨਸ਼ਾ ਵਿਰੋਧੀ ਦਿਵਸ ਮਨਾਉਣ ਦਾ ਮਤਾ ਪਾਸ ਕੀਤਾ ਗਿਆ ਸੀ । ਹਰ ਸਾਲ ਇਸ ਲਈ ਵੱਖ -ਵੱਖ ਵਿਸ਼ਿਆਂ ਦੀ ਚੋਣ ਕੀਤੀ ਜਾਂਦੀ ਹੈ। ਇਸ ਸਾਲ ਦਾ ਵਿਸ਼ਾ “ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿੱਚ ਡਰੱਗ ਚੁਣੌਤੀਆਂ ਨੂੰ ਸੰਬੋਧਿਤ ਕਰਨਾ “ਰੱਖਿਆ ਗਿਆ ਹੈ। ਇਸ ਵਿਸ਼ੇ ਨੂੰ ਮੁੱਖ ਰੱਖਦੇ ਹੋਏ ਕਾਲਜ ਵਿਖੇ ਆਨਲਾਈਨ ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਵੱਧ ਚੜ ਕੇ ਹਿੱਸਾ ਲਿਆ ਗਿਆ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਗਗਨਦੀਪ ਸਿੰਘ, ਖੁਸ਼ੀ ਅਤੇ ਰਿਧਿਮਾ  ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਅਮਨਜੋਤ ਕੌਰ, ਕੋਮਲਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। 

ਇਹਨਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ.  ਮੋਨਿਕਾ ਦੁਆਰਾ ਨਿਭਾਈ । ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਜੇਤੂ  ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਾਡੇ ਸਮਾਜ ਨੂੰ ਘੁਣ ਵਾਂਗ ਖਾਈ ਜਾ ਰਹੀ ਹੈ। ਇਸ ਲਈ ਨਸ਼ਾ ਮੁਕਤ ਅਤੇ ਤੰਦਰੁਸਤ ਸਮਾਜ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਲਈ ਸਾਨੂੰ ਆਪਣੀ ਮਾਨਸਿਕਤਾ ਨੂੰ ਮਜਬੂਤ ਕਰਨ ਦੀ ਜ਼ਰੂਰਤ ਹੈ।