KARTARPUR EXCLUSIVE (PARDEEP KUMAR) 14-04-2025 | ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਦੇ ਐਨ. ਐਸ. ਐਸ ਵਿੰਗ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ 134ਵੀਂ ਜੈਯੰਤੀ ਨੂੰ ਮਨਾਇਆ ਗਿਆ। ਜਿਸ ਵਿੱਚ ਐਨ. ਐਸ. ਐਸ ਵਲੰਟੀਅਰ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਤੇ ਸਮੂਹ ਸਟਾਫ਼ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਪ੍ਰੋਗਰਾਮ ਅਫ਼ਸਰ ਡਾ. ਗੁਲਜ਼ਾਰ ਸਿੰਘ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦਾ ਸੁਆਗਤ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਾਰੀ ਜ਼ਿੰਦਗੀ ਦੱਬੇ-ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ ਤੇ ਉਨ੍ਹਾਂ ਦੇ ਜੀਵਨ ਸੁਧਾਰ ਲਈ ਕਈ ਇਤਿਹਾਸਕ ਫੈਸਲੇ ਕੀਤੇ। ਐਨ.ਐਸ. ਐਸ ਵਲੰਟੀਅਰ ਸਿਮਰਨਜੀਤ ਸਿੰਘ ਨੇ ਬਾਬਾ ਸਾਹਿਬ ਦੀ ਜੀਵਨੀ ਦੇ ਕਈ ਪੱਖਾਂ ਨੂੰ ਬੜੇ ਭਾਵਪੂਰਤ ਲਹਿਜ਼ੇ ਨਾਲ ਪੇਸ਼ ਕੀਤਾ। ਵਲੰਟੀਅਰ ਨੇਹਾ ਨੇ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ਦੀ ਝਲਕ ਪੇਸ਼ ਕਰਦਾ ਗੀਤ ਗਾ ਕੇ ਸਭ ਨੂੰ ਤਾੜੀਆਂ ਮਾਰਨ ਤੇ ਮਜ਼ਬੂਰ ਕਰ ਦਿੱਤਾ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਜਿੱਥੇ ਆਧਨਿਕ ਭਾਰਤ ਦੀ ਸਿਰਜਣਾ ਵਿੱਚ ਬਹੁਮੁੱਲਾ ਯੋਗਦਾਨ ਪਾਇਆ ਉੱਥੇ ਨਾਲ ਦੀ ਨਾਲ ਗਰੀਬ ਮਜ਼ਦੂਰਾਂ ਨੂੰ ਸਿੱਖਿਆ ਦੇ ਜ਼ਰੀਏ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੰਦੇਸ਼ ਵੀ ਦਿੱਤਾ। ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਐਮ. ਐਲ. ਏ (ਹਲਕਾ ਕਰਤਾਰਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਹਰੀ ਪਾਲ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬਾਬਾ ਸਾਹਿਬ ਜੀ ਨੂੰ ਕੋਟਿ ਕੋਟਿ ਨਮਨ ਕਰਦੇ ਹਾਂ ਜਿਨ੍ਹਾਂ ਦੀ ਬਦੌਲਤ ਕਰੋੜਾਂ ਭਾਰਤ ਵਾਸੀਆਂ ਦੀ ਜ਼ਿੰਦਗੀ ਰੌਸ਼ਨ ਹੋ ਗਈ। ਇਸ ਮੌਕੇ ਪ੍ਰੋਗਰਾਮ ਅਫਸਰ ਸਾਕਸ਼ੀ ਕਸ਼ਅੱਪ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।