KARTARPUR EXCLUSIVE (PARDEEP KUMAR) 05-04-2025 | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤੇ ਕਾਮਰਸ ਤੇ ਇਕਨਾਮਿਕਸ ਵਿਭਾਗ ਦੇ ਮੁੱਖੀ ਡਾ. ਸੁਚੇਤਾ ਰਾਣੀ ਦੀ ਦੇਖ-ਰੇਖ ਹੇਠ ਕਾਮਰਸ ਵਿਭਾਗ ਦੁਆਰਾ ਵਿਦਿਆਰਥੀਆਂ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ‘ਤੇ ਜਿਵੇਂ ਯੂਨੀਅਨ ਬਜਟ ਅਤੇ ਪੰਜਾਬ ਬਜਟ ਦੀ ਤੁਲਣਾ ਅਤੇ ਇਸ ਦੇ ਮੱਧਵਰਗੀ ਪਰਿਵਾਰਾਂ ‘ਤੇ ਅਸਰ, ਜੀ.ਐਸ.ਟੀ. ਦਾ ਭਾਰਤੀ ਅਰਥਵਿਵਸਥਾ ‘ਤੇ ਪ੍ਰਭਾਵ, ਸੁਪਰਮਾਰਕੀਟ ਦੀ ਕਾਰਜਵਿਧੀ ਰਿਪੋਰਟ ਸੋਸ਼ਲ ਮੀਡਿਆ ਦਾ ਉਪਭੋਗਤਾ ਖਰੀਦਦਾਰੀ ਵਿਵਹਾਰ ‘ਤੇ ਅਸਰ ਆਦਿ ਵਿਸ਼ਿਆਂ ‘ਤੇ ਪੀ.ਪੀ.ਟੀ. ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ ਗਏ| ਇਸ ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਣਾ ਹੈ|
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਇਹੋ ਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ ਅਤੇ ਇਹਨਾਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਮੁਹੱਈਆ ਹੁੰਦੀ ਹੈ| ਉਹਨਾਂ ਕਿਹਾ ਕਿ ਇਹੋ ਜਿਹੇ ਸੈਮੀਨਾਰ ਭਵਿੱਖ ਵਿਚ ਵੀ ਕਰਵਾਏ ਜਾਣੇ ਚਾਹੀਦੇ ਹਨ| ਇਸ ਮੌਕੇ ਪ੍ਰੋ. ਸੋਨੀਆ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਮਨਿੰਦਰ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ|