ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੁਆਰਾ ਸਿੱਖ ਵਿਰਾਸਤ ਨਾਲ ਸੰਬੰਧਤ ਪ੍ਰਦਰਸ਼ਨੀ ਲਗਾਈ ਗਈ
KARTARPUR EXCLUSIVE (PARDEEP KUMAR) 28-04-2025 | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਲੋਂ ਲਗਾਈ ਗਈ| ਜ਼ਿਕਰਯੋਗ ਹੈ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰ ਇਤਿਹਾਸ ਅਤੇ ਗੁਰਬਾਣੀ ਪ੍ਰਤੀ ਚੇਤਨਾ ਪੈਦਾ ਕਰਨ ਲਈ ਗੁਰਦੁਆਰਾ ਮੰਜੀ ਸਾਹਿਬ ਵਿਖੇ ਭਾਸ਼ਣ, ਕਵਿਤਾ, ਵਾਰ-ਗਾਇਨ ਅਤੇ ਗਰੁੱਪ ਸ਼ਬਦ ਦੀਆਂ ਪੇਸ਼ਕਾਰੀਆਂ ਕਰਵਾਈਆਂ ਗਈਆਂ| ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਿੱਖ ਵਿਰਾਸਤ, ਸਿੱਖ ਸਭਿਆਚਾਰ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਮਾਡਲ ਤਿਆਰ ਕੀਤੇ ਗਏ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ, ਮੈਂਬਰ ਇੰਚਾਰਜ ਵਿੱਦਿਆ ਬੀਬੀ ਹਰਜਿੰਦਰ ਕੌਰ, ਡਿਪਟੀ ਡਾਇਰੈਕਟਰ ਸਕੂਲ ਸਤਵੰਤ ਕੌਰ ਤੇ ਹੋਰ ਅਜ਼ੀਮ ਸ਼ਖਸੀਅਤਾਂ ਵੱਲੋਂ ਵਿਦਿਆਰਥੀਆਂ ਦੁਆਰਾ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸਿੱਖ ਇਤਿਹਾਸ ਅਤੇ ਸਿੱਖ ਸਿਧਾਤਾਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਹ ਇਕ ਵਿਲੱਖਣ ਅਤੇ ਪ੍ਰਭਾਵਸ਼ਾਲੀ ਯਤਨ ਹੈ|
ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਵਿਦਿਆਰਥੀਆਂ ਦੇ ਇਸ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਲਈ ਬੜੀ ਮਿਹਨਤ ਕੀਤੀ ਹੈ| ਉਹਨਾਂ ਵਿਦਿਆਰਥੀਆਂ ਨੂੰ ਸਿੱਖੀ ਸਿਧਾਤਾਂ ਤੇ ਸਿੱਖੀ ਰਹਿਤ ਮਰਿਆਦਾ ਨੂੰ ਆਪਣੇ ਜੀਵਨ ਜਾਚ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ| ਇਸ ਮੌਕੇ ਪ੍ਰੋ. ਸੁਖਵੀਰ ਰੂਬੀ, ਪ੍ਰੋ. ਰਮਨਦੀਪ ਕੌਰ, ਪ੍ਰੋ. ਰਾਜਬੀਰ ਸਿੰਘ, ਬੀਬੀ ਰਾਜਵਿੰਦਰ ਕੌਰ ਤੇ ਡਾ. ਗੁਰਇਕਬਾਲ ਸਿੰਘ ਹਾਜ਼ਰ ਸਨ|

