“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ”
ਸਾਫ-ਸਫਾਈ ਨਾਲ ਡੇਂਗੂ ਨੂੰ ਪਾਈ ਜਾ ਸਕਦੀ ਹੈ ਠੱਲ੍ਹ – ਡਾ. ਸਰਬਜੀਤ ਸਿੰਘ

KARTARPUR EXCLUSIVE (PARDEEP KUMAR) 02-05-2025 | ਅੱਜ ਬਲਾਕ ਕਰਤਾਰਪੁਰ ਅਧੀਨ ਵੱਖ-ਵੱਖ ਥਾਵਾਂ ‘ਤੇ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਰੋਕਥਾਮ ਟੀਮ ਵਿੱਚ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਆਸ਼ਾ ਸ਼ਾਮਿਲ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਰਬਜੀਤ ਸਿੰਘ ਅਤੇ ਵਾਰਡ ਨੰਬਰ ਸੱਤ ਤੋਂ ਐਮ ਸੀ ਅਮਰਜੀਤ ਕੌਰ ਨਾਲ ਡੇਗੂ ਸਰਵੇ ਟੀਮ ਵੱਲੋਂ ਹਾਈ ਰਿਸਕ ਏਰੀਆ ਅਤੇ ਡੋਰ ਟੂ ਡੋਰ ਸਰਵੇ ਕਰ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾ ਅਤੇ ਬਚਾਅ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ।

ਜਾਣਕਾਰੀ ਦਿੰਦਿਆਂ ਡਾ ਸਰਬਜੀਤ ਸਿੰਘ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ।


ਉਨ੍ਹਾਂ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ, ਸਾਫ-ਸਫਾਈ ਵੱਲ ਵਧੇਰੇ ਧਿਆਨ ਦੇਣ, ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ‘ਚ ਜਾ ਕਿ ਖੂਨ ਜਾਂਚ ਕਰਵਾਉਣ, ਘਰਾਂ ਵਿੱਚ ਅਤੇ ਘਰਾਂ ਦੇ ਆਲੇ-ਦੁਆਲੇ ਕੀਤੇ ਵੀ ਸਾਫ ਪਾਣੀ ਖੜਾ ਨਾ ਹੋਣ ਦੇਣ ਤਾਂ ਜੋ ਡੇਂਗੂ ਮੱਛਰ ਦਾ ਲਾਰਵਾ ਨਾ ਬਣ ਸਕੇ ਆਦਿ ਦਾ ਸੁਨੇਹਾ ਦਿੱਤਾ।
ਇਸ ਮੌਕੇ ਵਾਰਡ ਨੰਬਰ ਸੱਤ ਤੋਂ ਐਮ.ਸੀ. ਅਮਰਜੀਤ ਕੌਰ, ਬੀ.ਈ.ਈ. ਰਾਕੇਸ਼ ਸਿੰਘ, ਹੈਲਥ ਸੁਪਰਵਾਈਜ਼ਰ ਕੇਵਲ, ਬਲਵਿੰਦਰ ਸਿੰਘ, ਸਿਹਤ ਵਰਕਰ ਬਲਜੀਤ ਸਿੰਘ ਅਤੇ ਆਸ਼ਾ ਮੌਜੂਦ ਸਨ ।


