ਪਿੰਡ ਪੱਧਰ ਤੇ ਵੱਧ ਤੋਂ ਵੱਧ ਕੀਤੀਆਂ ਜਾਣ ਟੀ.ਬੀ ਸੰਬੰਧੀ ਜਾਗਰੂਕਤਾ ਗਤੀਵਿਧੀਆਂ -ਡਾ. ਸਰਬਜੀਤ ਸਿੰਘ
KARTARPUR EXCLUSIVE (PARDEEP KUMAR) 25-03-2025 | ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਐਸ ਐਮ ਓ ਡਾ. ਡਾ. ਸਰਬਜੀਤ ਸਿੰਘ ਸੀ ਐਚ ਸੀ ਕਰਤਾਰਪੁਰ ਦੀ ਯੋਗ ਅਗਵਾਈ ਹੇਠ ਅੱਜ ਕਰਤਾਰਪੁਰ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਐਸ.ਐਮ.ਓ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਤਪਦਿਕ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਦਾ ਹੈ। ਜਦੋਂ ਤਪਦਿਕ ਵਾਲੇ ਵਿਅਕਤੀ ਖੰਘਦੇ ਹਨ, ਛਿੱਕਦੇ ਹਨ ਤਾਂ ਬੈਕਟੀਰੀਆ ਹਵਾ ਵਿੱਚ ਛੱਡੇ ਜਾਂਦੇ ਹਨ, ਜਿਸ ਨਾਲ ਵਿਅਕਤੀ ਬਿਮਾਰ ਹੋ ਜਾਂਦਾ ਹੈ ਇਸ ਲਈ ਜਾਗਰੁਕ ਰਹਿ ਕੇ ਇਸ ਤੋਂ ਬਚਾਓ ਕਰਨਾ ਚਾਹੀਦਾ ਹੈ ਪਰ ਫਿਰ ਵੀ ਜੇ ਇਹ ਬਿਮਾਰੀ ਲੱਗਦੀ ਹੈ ਤਾਂ ਸਹੀ ਸਮੇਂ ਤੇ ਸਹੀ ਇਲਾਜ ਨਾਲ ਇਸ ਤੋ ਨਿਜਾਤ ਪਾਈ ਜਾ ਸਕਦੀ ਹੈ। ਉਨਾਂ ਦੱਸਿਆ ਗਿਆ ਕਿ ਸਰੀਰ ਵਿੱਚ ਕਮਜੋਰੀ ਆਉਣਾ, ਭਾਰ ਘੱਟਣਾ, ਖਾਂਸੀ, ਬੁਖਾਰ, ਭੁੱਖ ਨਾ ਲੱਗਣਾ ਰਾਤ ਨੂੰ ਪਸੀਨਾ ਆਉਣਾ ਅਤੇ ਛਾਤੀ ਵਿੱਚ ਦਰਦ ਆਦਿ ਟੀ.ਬੀ. ਰੋਗ ਹੋਣ ਦੇ ਲੱਛਣ ਹੋ ਸਕਦੇ ਹਨ। ਇਸ ਲਈ ਅਜਿਹੇ ਲੱਛਣ ਦਿੱਸਣ ਤੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਬਲਗਮ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਬੀ.ਈ.ਈ. ਰਾਕੇਸ਼ ਸਿੰਘ ਨੇ ਦੱਸਿਆ ਕਿ ਟੀ.ਬੀ. ਕੰਟਰੋਲ ਪ੍ਰੋਗਰਾਮ ਦੇ ਤਹਿਤ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਰੋਗ ਦੀ ਮੁਫ਼ਤ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ।