ਨਾਨਕਸ਼ਾਹੀ ਸੰਮਤ 553ਵੇਂ ਸਾਲ ਦੀ ਆਮਦ ਮੌਕੇ ਕਰਵਾਇਆ ਕੀਰਤਨ ਸਮਾਗਮ

ਕਰਤਾਰਪੁਰ 15 ਮਾਰਚ (ਪਰਦੀਪ ਕੁਮਾਰ) | ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਗੜ੍ਹ ਸਾਹਿਬ ਜੀ ਵਿਖੇ ਨਾਨਕਸ਼ਾਹੀ ਸੰਮਤ 553ਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਦਵਿੰਦਰ ਸਿੰਘ ਜੀ ਹਜੂਰੀ ਰਾਗੀ ਅਤੇ ਭਾਈ ਸੁਖਵੀਰ ਸਿੰਘ ਜੀ ਕਰਤਾਰਪੁਰ ਵਾਲਿਆਂ ਦੇ ਕੀਰਤਨੀ ਜੱਥੇ ਵੱਲੋਂ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਮਗਮ ਦੋਰਾਨ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਛਕਾਇਆ ਗਿਆ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਸਕੱਤਰ ਭਾਈ ਸੁਰਜੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹੈੱਡ ਗ੍ਰੰਥੀ ਭਾਈ ਜੈਮਲ ਸਿੰਘ, ਸਰਬਜੀਤ ਸਿੰਘ ਮੱਕੜ, ਸੁਰਜੀਤ ਸਿੰਘ ਲਿੱਲੀ, ਹਰਵਿੰਦਰ ਸਿੰਘ ਮੱਕੜ, ਬਾਬਾ ਗੁਰਦੇਵ ਸਿੰਘ, ਭਾਈ ਚਨਪ੍ਰੀਤ ਸਿੰਘ, ਬਲਵਿੰਦਰ ਸਿੰਘ ਡੀ. ਸੀ., ਰਣਜੀਤ ਕੌਰ, ਸੁਖਵਿੰਦਰ ਕੌਰ, ਅਵਨੀਤ ਕੌਰ ਆਦਿ ਸੰਗਤਾਂ ਹਾਜਿਰ ਸਨ।