ਪੰਜਾਬ ਦੇ ਰਾਜਪਾਲ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਹੋਏ ਨਤਮਸਤਕ

shriidevitalabmandir
ਜਲੰਧਰ (ਬਿਊਰੋ) | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਮੱਥਾ ਟੇਕਿਆ ਗਿਆ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।
ਰਾਜਪਾਲ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਪ੍ਰਮੁੱਖ ਸਕੱਤਰ ਜੇ.ਐਮ. ਬਾਲਮੁਰੁਗਨ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਦੇ ਨਾਲ ਮੰਦਰ ਦੀ ਪਰਿਕਰਮਾ ਕੀਤੀ ਗਈ। ਇਸ ਦੌਰਾਨ ਕਮੇਟੀ ਦੇ ਮੈਂਬਰਾਂ ਵੱਲੋਂ ਰਾਜਪਾਲ ਨੂੰ ਇਸ ਸਥਾਨ ਦੀ ਇਤਿਹਾਸਕ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਕਿਉਂਕਿ ਇਹ ਉੱਤਰ ਭਾਰਤ ਦੇ ਸ਼ਕਤੀਪੀਠਾਂ ਵਿੱਚੋਂ ਇੱਕ ਹੈ।