ਪੰਜਾਬ ਸਿੱਖਿਆ ਕ੍ਰਾਂਤੀ : ਵਿਧਾਇਕ ਬਲਕਾਰ ਸਿੰਘ ਵੱਲੋਂ ਤਿੰਨ ਸਰਕਾਰੀ ਸਕੂਲਾਂ ’ਚ 15.23 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

KARTARPUR EXCLUSIVE (PARDEEP KUMAR) 07-04-2025 | ਸੂਬਾ ਸਰਕਾਰ ਦੀ ਪਹਿਲ ‘ਪੰਜਾਬ ਸਿੱਖਿਆ ਕ੍ਰਾਂਤੀֹ’ ਤਹਿਤ ਅੱਜ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 15.23 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਬਦਲਾਅ ਲਿਆ ਰਹੀ ਹੈ।
ਵਿਧਾਇਕ ਵੱਲੋਂ ਅੱਜ ਜਿਨ੍ਹਾਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੰਡੂਸਿੰਘਾ (ਲੜਕੇ) ਵਿਖੇ 7.51 ਲੱਖ ਦੀ ਲਾਗਤ ਨਾਲ ਨਵਾਂ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਜੰਡੂਸਿੰਘਾ (ਲੜਕੀਆਂ) ਵਿਖੇ 1.68 ਦੀ ਲਾਗਤ ਨਾਲ ਟਾਇਲਟਸ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਦਾਰ ਵਿਖੇ 6.04 ਲੱਖ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਤੇ ਹੋਰ ਵਿਕਾਸ ਕਾਰਜ ਸ਼ਾਮਲ ਹਨ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਿਆਰ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧਣ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਉਣ ਦੀ ਅਪੀਲ ਵੀ ਕੀਤੀ।

