KARTARPUR EXCLUSIVE (PARDEEP KUMAR) |ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਆਪਣੇ ਲੋਕ ਭਲਾਈ ਦੇ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਸੰਤ ਬਾਬਾ ਓਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ, ਕਾਲਾ ਬਾਹੀਆਂ (ਜਲੰਧਰ) ਵਿਦਿਆਰਥੀਆਂ ਦੇ ਬੈਠਣ ਲਈ ਮੈਟ ਦਿੱਤੇ ਗਏ। ਸਕੂਲ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਅਤੇ ਦਫਤਰ ਸੁਪਰਡੈਂਟ ਸ਼੍ਰੀ ਗੇਂਦੀ ਰਾਮ ਨੇ ਸੰਸਥਾ ਵੱਲੋਂ ਕੀਤੇ ਉਪਰਾਲੇ ਲਈ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਅਮਰੀਕ ਸਿੰਘ, ਮੈਡਮ ਕੁਲਵਿੰਦਰ ਕੌਰ, ਗੇਂਦੀ ਰਾਮ, ਮੈਡਮ ਮਧੂ ਸ਼ਾਰਧਾ, ਰਾਜ ਰਾਣੀ, ਸਵਿਤਾ, ਜਸਵੀਰ ਕੌਰ, ਨੀਲਮ ਰਾਣੀ ਅਤੇ ਵਿਦਿਆਰਥੀ ਹਾਜ਼ਰ ਸਨ।