KARTARPUR EXCLUSIVE (PARDEEP KUMAR) 24-03-2025 | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖਾਲਸਾ ਕਾਲਜ , ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਕਾਲਜ ਦੇ ਸੋਸ਼ਲ ਸਾਇੰਸ ਫੋਰਮ ਵੱਲੋਂ ਸ਼ਹੀਦ-ਏ – ਆਜ਼ਮ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀ ਜੀਵਨ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ। ਬਾਅਦ ਵਿੱਚ ਡਾਕਟਰ ਕਮਲਜੀਤ ਸਿੰਘ ਦੁਬਾਰਾ ਸ਼ਹੀਦ – ਏ – ਆਜ਼ਮ ਭਗਤ ਸਿੰਘ ਜੀ ਦੀ ਵਿਚਾਰਧਾਰਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਇੱਕ ਦਸਤਾਵੇਜੀ ਫਿਲਮ ਦਿਖਾਈ ਗਈ। ਪ੍ਰੋਫੈਸਰ ਰਾਜਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਵਿਚਾਰਾਂ ਨੂੰ ਆਪਣੇ ਅਮਲੀ ਜੀਵਨ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ l ਪ੍ਰੋਫੈਸਰ ਕਮਲੇਸ਼ ਰਾਣੀ ਜੀ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਰਾਜਨੀਤਿਕ ਵਿਚਾਰਾਂ ਤੋਂ ਜਾਣੂ ਕਰਵਾਇਆ। ਕਾਲਜ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਗਿੱਲ ਜੀ ਨੇ ਇਸ ਮੌਕੇ ਬੱਚਿਆਂ ਨੂੰ ਭਗਤ ਸਿੰਘ ਜੀ ਦੇ ਨਕਸ਼ੇ ਕਦਮਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੀ ਵਿਚਾਰਧਾਰਾ ਨੂੰ ਅਪਣਾਉਣ ਲਈ ਕਿਹਾ। ਉਹਨਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਹਿਤ ਨੂੰ ਪੜ੍ਹਨਾ ਚਾਹੀਦਾ ਹੈ।