ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
KARTARPUR EXCLUSIVE (PARDEEP KUMAR) 22-04-2025 | ਧਾਰਮਿਕ ਅਧਿਆਪਕ ਬੀਬੀ ਰਾਜਵਿੰਦਰ ਕੌਰ ਅਤੇ ਡਾ. ਗੁਰਇਕਬਾਲ ਸਿੰਘ ਸੰਗੀਤ ਵਿਭਾਗ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਦੁਆਰਾ ਚੌਪਈ ਸਾਹਿਬ, ਮੂਲ ਮੰਤਰ ਦੇ ਜਾਪ ਕਰਨ ਉਪਰੰਤ ਅਰਦਾਸ ਕੀਤੀ ਗਈ| ਇਸ ਮੌਕੇ ਬੀਬੀ ਰਾਜਵਿੰਦਰ ਕੌਰ ਨੇ ਗੁਰੂ ਜੀ ਦੇ ਜੀਵਨ ਸੰਬੰਧੀ ਵਿਚਾਰ ਪੇਸ਼ ਕੀਤੇ|
ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਕਾਲਜ ਨੂੰ ਵਿੱਦਿਆ ਦੇ ਖੇਤਰ ਵਿਚ ਬੁਲੰਦੀਆਂ ‘ਤੇ ਲੈ ਕੇ ਜਾਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣਗੇ| ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ|

