KARTARPUR EXCLUSIVE (PARDEEP KUMAR) 28-04-2025 | ਸਿਹਤ ਵਿਭਾਗ ਵੱਲੋਂ ਸੰਤ ਬਾਬਾ ਓਕਾਰ ਨਾਥ ਸਕੂਲ ਕਾਲਾ ਬਾਹੀਆਂ ਵਿਖੇ ਕਰਵਾਇਆ ਗਿਆ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਸੈਮੀਨਾਰ ਕਰਤਾਰਪੁਰ (28.04.2025): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਸੂਬੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ।

ਇਸਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਹੁਕਮਾ ਤਹਿਤ ਬਲਾਕ ਕਰਤਾਰਪੁਰ ਅਧੀਨ ਸੰਤ ਬਾਬਾ ਓਕਾਰ ਨਾਥ ਸੀਨੀਅਰ ਸਕੈਡਰੀ ਸਕੂਲ ਕਾਲਾ ਬਾਹੀਆਂ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਨੇ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀ.ਈ.ਈ. ਰਾਕੇਸ਼ ਸਿੰਘ, ਸਕੂਲ ਚੈਅਰਮੇਨ ਸਤਨਾਮ ਸਿੰਘ, ਡਾਇਰੈਕਟਰ ਅਮਰੀਕ ਸਿੰਘ, ਪ੍ਰਿੰਸੀਪਲ ਕੁਲਵਿੰਦਰ ਕੌਰ, ਵਾਇਸ ਪ੍ਰਿੰਸੀਪਲ ਜਰਨੈਲ ਸਿੰਘ, ਸੀ.ਐਚ.ਓ. ਪ੍ਰੀਤੀ, ਪੰਚ ਬਲਬੀਰ ਕੌਰ, ਅਤੇ ਹੋਰ ਕਮੇਟੀ ਮੈਂਬਰ ਚਰਨ ਰਾਮ, ਦਵਿੰਦਰ ਸਿੰਘ, ਜਗੀਰ ਸਿੰਘ, ਮਹਿੰਦਰ ਸਿੰਘ, ਗੇਂਦੀ ਰਾਮ ਮੌਜੂਦ ਸਨ।

ਸੈਮੀਨਾਰ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਕੋਹੜ ਨੂੰ ਖਤਮ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਦੌਰਾਨ ਸਮੂਹ ਹਾਜ਼ਰੀਨ ਨੇ ਸਹੁੰ ਚੁੱਕਦਿਆਂ ਕਿਹਾ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ ਅਤੇ ਉਹ ਜਿੱਥੇ ਵੀ ਨਸ਼ਾ ਵਿਕਦਾ ਦੇਖਣਗੇ, ਬਿਨਾਂ ਡਰ ਇਸ ਦੀ ਸੂਚਨਾ ਪੁਲੀਸ ਨੂੰ ਦੇਣਗੇ।


ਬੀਈਈ. ਰਾਕੇਸ਼ ਸਿੰਘ ਨੇ ਦੱਸਿਆ ਨਸ਼ੇ ਤੋਂ ਬਚਾਅ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਿਕ ਤੰਦਰੁਸਤੀ ਜਰੂਰੀ ਹੈ, ਉਨ੍ਹਾਂ ਕਿਹਾ ਕਿ ਸਮਾਜ ਵਿੱਚ ਖਾਸ ਕਰਕੇ ਸਕੂਲਾਂ/ਕਾਲਜਾਂ ਵਿੱਚ ਵਿਿਦਆਰਥੀਆਂ ਵਿੱਚ ਮਾਨਸਿਕ ਸਿਹਤ ਦੇ ਮੁੱਦੇ ਤੇ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ਹੈ।

