ਮਲੇਰੀਆਂ ਦੇ ਲੱਛਣਾਂ ਅਤੇ ਬਚਾਅ ਕੀਤਾ ਗਿਆ ਜਾਗਰੂਕ
KARTARPUR EXCLUSIVE (PARDEEP KUMAR) 25-04-2025 | ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸਿਹਤ ਵਿਭਾਗ ਅਤੇ ਸੈਕਰਡ ਹਾਰਟ ਸਕੂਲ ਆਫ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ।

ਇਹ ਬਾਰਾਦਰੀ ਬਜ਼ਾਰ, ਫਰਨੀਚਰ ਬਜ਼ਾਰ, ਬੱਸ ਸਟੈਂਡ ਅਤੇ ਹੋਰ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਕਰਤਾਰਪੁਰ ਹਸਪਤਾਲ ਸਮਾਪਿਤ ਹੋਈ।

ਇਸ ਮੌਕੇ ਬੀ.ਈ.ਈ. ਰਾਕੇਸ਼ ਸਿੰਘ, ਚੀਫ ਫਾਰਮੇਸੀ ਅਫਸਰ ਸ਼ਰਨਜੀਤ ਬਾਵਾ, ਸਿਹਤ ਸਿੰੲ. ਕੇਵਲ, ਬਲਜਿੰਦਰ ਸਿੰਘ, ਨਰਸਿੰਗ ਟੀਊਟਰ ਨਵਨੀਤ ਕੌਰ ਤੋਂ ਇਲਾਵਾ ਸਮੂਹ ਸਿਹਤ ਵਰਕਰ ਮੌਜੂਦ ਸਨ।

ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਵਲੋਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਮਲੇਰੀਆ ਬੁਖ਼ਾਰ ਮਾਦਾ ਮੱਛਰ ‘ਐਨਾਫਲੀਜ’ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ ‘ਤੇ ਪਾਣੀ ਖੜਾ ਨਾ ਹੋਣ ਦਿਓ । ਉਨ੍ਹਾਂ ਦੱਸਿਆ ਕਿ ਮਾਦਾ ਮੱਛਰ ‘ਐਨਾਫਲੀਜ’ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਇਸ ਦੇ ਲੱਛਣ ਠੰਢ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ ਤੇ ਸਿਰਦਰਦ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਕਮਜ਼ੋਰੀ ਤੇ ਪਸੀਨਾ ਆਉਣਾ ਆਦਿ ਹੁੰਦੇ ਹਨ। ਮਲੇਰੀਆ ਦੇ ਮਰੀਜ਼ਾਂ ਦਾ ਟੈਸਟ ਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ‘ਚ ਮੁਫ਼ਤ ਕੀਤਾ ਜਾਂਦਾ ਹੈ।